
ਟੋਡੀ ਮਹਲਾ ੫ ॥
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥
ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਐਤਵਾਰ, ੨੦ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੪ ਅਗਸਤ, ੨੦੧੯ (ਅੰਗ: ੭੧੧)