ਅੱਜ ਦਾ ਹੁਕਮਨਾਮਾ ( 4 ਨਵੰਬਰ 2021)
Published : Nov 4, 2021, 7:21 am IST
Updated : Nov 4, 2021, 7:21 am IST
SHARE ARTICLE
 Darbar Sahib
Darbar Sahib

ਸੋਰਠਿ ਮਹਲਾ ੯ ॥

 

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

 

Darbar SahibDarbar Sahib

 

ਵੀਰਵਾਰ, ੧੯ ਕੱਤਕ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੩੨)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

 

darbar Sahib darbar Sahib

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement