
ਬਿਲਾਵਲੁ ਮਹਲਾ ੫ ॥
ਬਿਲਾਵਲੁ ਮਹਲਾ ੫ ॥
ਸੰਤ ਸਰਣਿ ਸੰਤ ਟਹਲ ਕਰੀ ॥
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥
ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥
ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥
ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
ਬੁੱਧਵਾਰ,੧੯ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੨੨)