ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ
Published : Dec 4, 2021, 8:02 am IST
Updated : Dec 4, 2021, 9:12 am IST
SHARE ARTICLE
hukamnama
hukamnama

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

Darbar SahibDarbar Sahib

ਸ਼ਨਿਚਰਵਾਰ, ੧੯ ਮੱਘਰ (ਸੰਮਤ ੫੫੩ ਨਾਨਕਸ਼ਾਹੀ) (ਅੰਗ : ੭੪੦)

ਪੰਜਾਬੀ ਵਿਆਖਿਆ:

ਸੂਹੀ ਮਹਲਾ ੫ ॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ ।

Harimandir Sahib Harimandir Sahib

ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।

Harimandir SahibHarimandir Sahib

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement