
ਬਿਲਾਵਲੁ ਮਹਲਾ ੧ ॥
ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥
ਇਹੁ ਮਨੁ ਪੁੰਨੁ ਪਾਪੁ ਉਚਰੈ ॥
ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥
ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥
ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥
ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥
ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥
ਧਨੁ ਲੋਕਾਂ ਤਨੁ ਭਸਮੈ ਢੇਰੀ ॥
ਖਾਕੂ ਖਾਕੁ ਰਲੈ ਸਭੁ ਫੈਲੁ ॥
ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥
ਗੀਤ ਰਾਗ ਘਨ ਤਾਲ ਸਿ ਕੂਰੇ ॥
ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥
ਦੂਜੀ ਦੁਰਮਤਿ ਦਰਦੁ ਨ ਜਾਇ ॥
ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥
ਧੋਤੀ ਊਜਲ ਤਿਲਕੁ ਗਲਿ ਮਾਲਾ ॥
ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥
ਨਾਮੁ ਵਿਸਾਰਿ ਮਾਇਆ ਮਦੁ ਪੀਆ ॥
ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥
ਸੂਕਰ ਸੁਆਨ ਗਰਧਭ ਮੰਜਾਰਾ ॥
ਪਸੂ ਮਲੇਛ ਨੀਚ ਚੰਡਾਲਾ ॥
ਗੁਰ ਤੇ ਮੁਹੁ ਫੇਰੇ ਤਿਨ@ ਜੋਨਿ ਭਵਾਈਐ ॥
ਬੰਧਨਿ ਬਾਧਿਆ ਆਈਐ ਜਾਈਐ ॥੫॥
ਗੁਰ ਸੇਵਾ ਤੇ ਲਹੈ ਪਦਾਰਥੁ ॥
ਹਿਰਦੈ ਨਾਮੁ ਸਦਾ ਕਿਰਤਾਰਥੁ ॥
ਸਾਚੀ ਦਰਗਹ ਪੂਛ ਨ ਹੋਇ ॥
ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥
ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥
ਰਹੈ ਰਜਾਈ ਹੁਕਮੁ ਪਛਾਣੈ ॥
ਹੁਕਮੁ ਪਛਾਣਿ ਸਚੈ ਦਰਿ ਵਾਸੁ ॥
ਕਾਲ ਬਿਕਾਲ ਸਬਦਿ ਭਏ ਨਾਸੁ ॥੭॥
ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥
ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥
ਨਾ ਓਹੁ ਆਵੈ ਨਾ ਓਹੁ ਜਾਇ ॥
ਨਾਨਕ ਸਾਚੇ ਸਾਚਿ ਸਮਾਇ ॥੮॥੨॥
ਐਤਵਾਰ, ੨੧ ਪੋਹ (ਸੰਮਤ ੫੫੧ ਨਾਨਕਸ਼ਾਹੀ) ੫ ਜਨਵਰੀ, ੨੦੨੦ (ਅੰਗ: ੮੩੨)