ਅੱਜ ਦਾ ਹੁਕਮਨਾਮਾ
Published : Feb 5, 2021, 7:14 am IST
Updated : Feb 5, 2021, 7:14 am IST
SHARE ARTICLE
HukamnamaSahib
HukamnamaSahib

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

darbar sahibdarbar sahib

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

Darbar SahibDarbar Sahib

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ ।

Darbar SahibDarbar Sahib

(ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

Darbar Sahib Darbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement