Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (5 ਫਰਵਰੀ 2024)

By : GAGANDEEP

Published : Feb 5, 2024, 6:48 am IST
Updated : Feb 5, 2024, 6:48 am IST
SHARE ARTICLE
 Ajj da Hukamnama Sri Darbar Sahib
Ajj da Hukamnama Sri Darbar Sahib

 Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

 Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥

ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥

ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਅਰਥ:- ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement