ਅੱਜ ਦਾ ਹੁਕਮਨਾਮਾਂ
Published : Mar 5, 2019, 7:51 am IST
Updated : Mar 5, 2019, 7:51 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥

ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥

ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥

ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥

ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥

ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥

ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥

ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥

ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥

ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥

ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰ॥੯॥੧॥

ਮੰਗਲਵਾਰ, ੨੧ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੩੯)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement