
ਬਿਲਾਵਲੁ ਮਹਲਾ 5 ॥
ਬਿਲਾਵਲੁ ਮਹਲਾ 5 ॥
ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥
ਭਉ ਨਾਠਾ ਭ੍ਰਮੁ ਮਿਿਟ ਗਇਆ ਰਵਿਆ ਨਿਤ ਰਾਮ ॥1॥
Darbar Sahib
ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥
ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥1॥ ਰਹਾਉ ॥
ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥
Harimandir Sahib
ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥2॥12॥76॥
ਮੰਗਲਵਾਰ, ੨੩ ਚੇਤ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੮੧੯)
ਬਿਲਾਵਲੁ ਮਹਲਾ 5 ॥
(ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ਼੍ਰੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।1।
Darbar Sahib
ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ । (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ ।1।ਰਹਾਉ।
Golden Temple
ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ । ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ ।2।12।76।