Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (5 ਅਪ੍ਰੈਲ 2024)
Published : Apr 5, 2024, 6:58 am IST
Updated : Apr 5, 2024, 8:22 am IST
SHARE ARTICLE
Sri Darbar Sahib
Sri Darbar Sahib

ਸਲੋਕੁ ਮ: ੩ ॥

Ajj da Hukamnama Sri Darbar Sahib ਸਲੋਕੁ ਮ: ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਸ਼ੁੱਕਰਵਾਰ, ੨੩ ਚੇਤ (ਸੰਮਤ ੫੫੬ ਨਾਨਕਸ਼ਾਹੀ) ੫ ਅਪ੍ਰੈਲ, ੨੦੨੪ (ਅੰਗ: ੬੪੫)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥
ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ।

ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement