ਅੱਜ ਦਾ ਹੁਕਮਨਾਮਾ
Published : Jul 5, 2020, 6:32 am IST
Updated : Jul 5, 2020, 8:07 am IST
SHARE ARTICLE
Darbar Sahib
Darbar Sahib

ਜੈਤਸਰੀ ਮਹਲਾ ੫।।

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥

ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਐਤਵਾਰ, ੨੨ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੨)

Darbar SahibDarbar Sahib

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ ।

Darbar SahibDarbar Sahib

ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement