
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਸੋਮਵਾਰ, ੨੧ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੨)