ਅੱਜ ਦਾ ਹੁਕਮਨਾਮਾ (5 ਅਗਸਤ 2021)
Published : Aug 5, 2021, 7:28 am IST
Updated : Aug 5, 2021, 7:28 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

Sri Darbar Sahib Sri Darbar Sahib

ਵੀਰਵਾਰ, ੨੧ ਸਾਵਣ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੬੬)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।

Sri Darbar SahibSri Darbar Sahib

(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

SRI DARBAR SAHIBSRI DARBAR SAHIB

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement