ਅੱਜ ਦਾ ਹੁਕਮਨਾਮਾ
Published : Dec 5, 2020, 6:52 am IST
Updated : Dec 5, 2020, 6:53 am IST
SHARE ARTICLE
  Hukamnama Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥

ਮਾਨੈ ਹੁਕਮੁ ਤਜੈ ਅਭਿਮਾਨੈ ॥

ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥

ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

ਸਖੀ ਸਹੇਲੀ ਕਉ ਸਮਝਾਵੈ ॥

Darbar SahibDarbar Sahib

ਸੋਈ ਕਮਾਵੈ ਜੋ ਪ੍ਰਭ ਭਾਵੈ ॥

ਸਾ ਸੋਹਾਗਣਿ ਅੰਕਿ ਸਮਾਵੈ ॥੨॥

ਗਰਬਿ ਗਹੇਲੀ ਮਹਲੁ ਨ ਪਾਵੈ ॥

ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥

ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

ਬਿਨਉ ਕਰੀ ਜੇ ਜਾਣਾ ਦੂਰਿ ॥

ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥

ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਸ਼ਨਿਚਰਵਾਰ, ੨੧ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੭)

Darbar SahibDarbar Sahib

ਸੂਹੀ ਮਹਲਾ ੫ ॥

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧। ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ। (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ,

Darbar SahibDarbar Sahib

ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨। (ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩। ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM

Two boys opened fire on gym owner Vicky in Mohali : ਤੜਕਸਾਰ ਗੋਲ਼ੀਆਂ ਦੀ ਆਵਾਜ਼ ਨਾਲ਼ ਦਹਿਲਿਆ Mohali | Punjab

25 Sep 2025 3:15 PM

Malerkotla illegal slums : ਗੈਰ-ਕਾਨੂੰਨੀ slums ਹਟਾਉਣ ਗਈ Police 'ਤੇ ਭੜਕੇ ਲੋਕ, ਗਰਮਾ-ਗਰਮੀ ਵਾਲਾ ਹੋਇਆ ਮਾਹੌਲ

25 Sep 2025 3:14 PM

Story Of 8-Year-Old Boy Abhijot singh With Kidney Disorder No more |Flood Punjab |Talwandi Rai Dadu

25 Sep 2025 3:14 PM

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM
Advertisement