ਅੱਜ ਦਾ ਹੁਕਮਨਾਮਾ (5 ਦਸੰਬਰ 2021)
Published : Dec 5, 2021, 8:09 am IST
Updated : Dec 5, 2021, 8:10 am IST
SHARE ARTICLE
Hukamnama Sahib
Hukamnama Sahib

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਮੀਤਾ ਐਸੇ ਹਰਿ ਜੀਉ ਪਾਏ ॥

ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥

ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥

ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥

ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥

ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

ਐਤਵਾਰ, ੨੦ ਮੱਘਰ (ਸੰਮਤ ੫੫੩ ਨਾਨਕਸ਼ਾਹੀ) ੫ ਦਸੰਬਰ, ੨੦੨੧ (ਅੰਗ: ੫੩੩)

ਪੰਜਾਬੀ ਵਿਆਖਿਆ:

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ

Darbar SahibDarbar Sahib

ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧। ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ।੨।੧।੨੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement