Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (05 ਦਸੰਬਰ 2025)
Published : Dec 5, 2025, 7:00 am IST
Updated : Dec 5, 2025, 7:02 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥  ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
 

ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement