
ਸਲੋਕ ਮ; ੩ ॥
ਸਲੋਕ ਮ; ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥
ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥
ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮ; ੩ ॥
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥
ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥
ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥
ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥
ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
ਸੋਮਵਾਰ, ੨੨ ਪੋਹ (ਸੰਮਤ ੫੫੧ ਨਾਨਕਸ਼ਾਹੀ) ੬ ਜਨਵਰੀ, ੨੦੨੦ (ਅੰਗ: ੮੫੪)