Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਜਨਵਰੀ 2024)
Published : Jan 6, 2024, 7:07 am IST
Updated : Jan 6, 2024, 7:12 am IST
SHARE ARTICLE
Sri Darbar Sahib
Sri Darbar Sahib

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

Ajj da Hukamnama Sri Darbar Sahib: ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਸ਼ਨਿੱਚਰਵਾਰ, ੨੨ ਪੋਹ (ਸੰਮਤ ੫੫੫ ਨਾਨਕਸ਼ਾਹੀ) ੬ ਜਨਵਰੀ, ੨੦੨੪ (ਅੰਗ: ੬੯੨)

 

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧।

ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement