ਅੱਜ ਦਾ ਹੁਕਮਨਾਮਾ (6 ਮਾਰਚ 2023)
Published : Mar 6, 2023, 7:02 am IST
Updated : Mar 6, 2023, 7:02 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਸੂਹੀ ਮਹਲਾ ੫ ॥

 

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਸੋਮਵਾਰ, ੨੨ ਫੱਗਣ (ਸੰਮਤ ੫੫੪ ਨਾਨਕਸ਼ਾਹੀ) (ਅੰਗ : ੭੪੦)

 

ਪੰਜਾਬੀ ਵਿਆਖਿਆ:

ਸੂਹੀ ਮਹਲਾ ੫ ॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement