ਅੱਜ ਦਾ ਹੁਕਮਨਾਮਾ
Published : Apr 6, 2020, 6:27 am IST
Updated : Apr 6, 2020, 6:27 am IST
SHARE ARTICLE
File Photo
File Photo

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥

ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥

ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥

ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥

ਸੋਮਵਾਰ, ੨੪ ਚੇਤ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੬੭੫)

ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

DARBAR SAHIBDARBAR SAHIB

ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement