Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਅਪ੍ਰੈਲ 2024)
Published : Apr 6, 2024, 6:56 am IST
Updated : Apr 6, 2024, 6:56 am IST
SHARE ARTICLE
Sri Darbar Sahib
Sri Darbar Sahib

ਟੋਡੀ ਮਹਲਾ ੫ ॥

Ajj da Hukamnama Sri Darbar Sahib: ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸ਼ਨਿਚਰਵਾਰ, ੨੪ ਚੇਤ (ਸੰਮਤ ੫੫੬ ਨਾਨਕਸ਼ਾਹੀ) ੬ ਅਪ੍ਰੈਲ, ੨੦੨੪ (ਅੰਗ: ੭੧੭)

ਪੰਜਾਬੀ ਵਿਆਖਿਆ :

ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

(For more Punjabi news apart from Ajj da Hukamnama Sri Darbar Sahib 6 April 2024, stay tuned to Rozana Spokesman)

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement