ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਮਈ 2026)
Published : May 6, 2026, 6:06 am IST
Updated : May 6, 2026, 6:07 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥

ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥

ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥

ਤਿਖਾ ਭੂਖ ਬਹੁ ਤਪਤਿ ਵਿਆਪਿਆ ॥

ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥

ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥

ਦੇਹੁ ਭਗਤਿ ਪ੍ਰਭ ਅੰਤਰਜਾਮੀ ॥

ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ 

ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ-(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ, (ਦੁੱਖ ਵਾਪਰਨ ਤੇ ਭੀ ਸਹਾਈ ਨਹੀਂ ਬਣ ਸਕਦਾ)। ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ॥੧॥ ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ, ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ॥੧॥ ਰਹਾਉ॥ ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੁੱਖ ਤੇ ਸੜਨ ਵਿਚ ਫਸਿਆ ਪਿਆ ਹੈ। ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ॥੨॥ ਹੇ ਭਾਈ! ਕ੍ਰੋੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ। ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ।੩। ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ।੪।੫।੧੦।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement