ਅੱਜ ਦਾ ਹੁਕਮਨਾਮਾ (6 ਜੂਨ 2023)
Published : Jun 6, 2023, 7:16 am IST
Updated : Jun 6, 2023, 7:16 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸਲੋਕੁ ਮ: ੩ ॥

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਮੰਗਲਵਾਰ, ੨੩ ਜੇਠ (ਸੰਮਤ ੫੫੫ ਨਾਨਕਸ਼ਾਹੀ)  (ਅੰਗ: ੬੪੬)

ਪੰਜਾਬੀ ਵਿਆਖਿਆ

 

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement