
ਧਨਾਸਰੀ ਮਹਲਾ ੧॥
ਧਨਾਸਰੀ ਮਹਲਾ ੧॥
ਕਾਇਆ ਕਾਗਦੁ ਮਨੁ ਪਰਵਾਣਾ ॥
ਸਿਰ ਕੇ ਲੇਖ ਨ ਪੜੈ ਇਆਣਾ ॥
ਦਰਗਹ ਘੜੀਅਹਿ ਤੀਨੇ ਲੇਖ ॥
ਖੋਟਾ ਕਾਮਿ ਨ ਆਵੈ ਵੇਖੁ ॥੧॥
ਨਾਨਕ ਜੇ ਵਿਚਿ ਰੁਪਾ ਹੋਇ ॥
ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਕਾਦੀ ਕੂੜੁ ਬੋਲਿ ਮਲੁ ਖਾਇ ॥
ਬ੍ਰਾਹਮਣੁ ਨਾਵੈ ਜੀਆ ਘਾਇ ॥
ਜੋਗੀ ਜੁਗਤਿ ਨ ਜਾਣੈ ਅੰਧੁ ॥
ਤੀਨੇ ਓਜਾੜੇ ਕਾ ਬੰਧੁ ॥੨॥
ਸੋ ਜੋਗੀ ਜੋ ਜੁਗਤਿ ਪਛਾਣੈ ॥
ਗੁਰ ਪਰਸਾਦੀ ਏਕੋ ਜਾਣੈ ॥
ਕਾਜੀ ਸੋ ਜੋ ਉਲਟੀ ਕਰੈ ॥
ਗੁਰ ਪਰਸਾਦੀ ਜੀਵਤੁ ਮਰੈ ॥
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
ਆਪਿ ਤਰੈ ਸਗਲੇ ਕੁਲ ਤਾਰੈ ॥੩॥
ਦਾਨਸਬੰਦੁ ਸੋਈ ਦਿਲਿ ਧੋਵੈ ॥
ਮੁਸਲਮਾਣੁ ਸੋਈ ਮਲੁ ਖੋਵੈ ॥
ਪੜਿਆ ਬੂਝੈ ਸੋ ਪਰਵਾਣੁ ॥
ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਸ਼ਨਿਚਰਵਾਰ, ੨੨ ਹਾੜ (ਸੰਮਤ ੫੫੧ ਨਾਨਕਸ਼ਾਹੀ) ੬ ਜੁਲਾਈ, ੨੦੧੯ (ਅੰਗ: ੬੬੨)