
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਮੰਗਲਵਾਰ, ੨੨ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੬ ਅਗਸਤ, ੨੦੧੯ (ਅੰਗ: ੬੯੨)