Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਅਗਸਤ 2024)
Published : Aug 6, 2024, 6:48 am IST
Updated : Aug 6, 2024, 6:48 am IST
SHARE ARTICLE
Ajj da Hukamnama Sri Darbar Sahib:  ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
Ajj da Hukamnama Sri Darbar Sahib: ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

Ajj da Hukamnama Sri Darbar Sahib: ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਮੰਗਲਵਾਰ, ੨੨ ਸਾਵਣ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੯੨)

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement