ਅੱਜ ਦਾ ਹੁਕਮਨਾਮਾ
Published : Sep 6, 2020, 7:30 am IST
Updated : Sep 6, 2020, 7:30 am IST
SHARE ARTICLE
Sri Harmandir Sahib
Sri Harmandir Sahib

ਸੋਰਠਿ ਮਹਲਾ ੫ ਘਰੁ ੩ ਚਉਪਦੇ

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

ਸਿਕਦਾਰਹੁ ਨਹ ਪਤੀਆਇਆ ॥

ਉਮਰਾਵਹੁ ਆਗੈ ਝੇਰਾ ॥

ਮਿਲਿ ਰਾਜਨ ਰਾਮ ਨਿਬੇਰਾ ॥੧॥

Darbar SahibDarbar Sahib

ਅਬ ਢੂਢਨ ਕਤਹੁ ਨ ਜਾਈ ॥

ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

ਆਇਆ ਪ੍ਰਭ ਦਰਬਾਰਾ ॥

ਤਾ ਸਗਲੀ ਮਿਟੀ ਪੂਕਾਰਾ ॥

ਲਬਧਿ ਆਪਣੀ ਪਾਈ ॥

ਤਾ ਕਤ ਆਵੈ ਕਤ ਜਾਈ ॥੨॥

ਤਹ ਸਾਚ ਨਿਆਇ ਨਿਬੇਰਾ ॥

ਊਹਾ ਸਮ ਠਾਕੁਰੁ ਸਮ ਚੇਰਾ ॥

DARBAR SAHIB, Sri Amritsar Darbar Sahib

ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥

ਸਰਬ ਥਾਨ ਕੋ ਰਾਜਾ ॥

ਤਹ ਅਨਹਦ ਸਬਦ ਅਗਾਜਾ ॥

ਤਿਸੁ ਪਹਿ ਕਿਆ ਚਤੁਰਾਈ ॥

ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

Darbar SahibDarbar Sahib

ਐਤਵਾਰ, ੨੨ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੨੧)

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

Darbar SahibDarbar Sahib

ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ ।

Darbar SahibDarbar Sahib

ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ ।

 Sri Harmandir SahibSri Harmandir Sahib

ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement