ਅੱਜ ਦਾ ਹੁਕਮਨਾਮਾ (6 ਅਕਤੂਬਰ 2023)
Published : Oct 6, 2023, 6:58 am IST
Updated : Oct 6, 2023, 6:58 am IST
SHARE ARTICLE
Sri Darbar Sahib
Sri Darbar Sahib

ਵਡਹੰਸੁ ਮਹਲਾ ੩ ਘਰੁ ੧

 

ਵਡਹੰਸੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥

ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥

ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥

ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥

ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਸ਼ੁੱਕਰਵਾਰ, ੨੦ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੬ ਅਕਤੂਬਰ, ੨੦੨੩ (ਅੰਗ: ੫੫੮)

 

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ।

ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement