Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਨਵੰਬਰ 2025)
Published : Nov 6, 2025, 6:25 am IST
Updated : Nov 6, 2025, 6:26 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸੂਹੀ ਮਹਲਾ ੫ ॥

Ajj da Hukamnama Sri Darbar Sahib: ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥
ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥
ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥
ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥
ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਵੀਰਵਾਰ, ੨੧ ਕੱਤਕ (ਸੰਮਤ ੫੫੭ ਨਾਨਕਸ਼ਾਹੀ)

(ਅੰਗ : ੭੪੦)

 

ਪੰਜਾਬੀ ਵਿਆਖਿਆ

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement