Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (7 ਜਨਵਰੀ 2024)
Published : Jan 7, 2024, 7:29 am IST
Updated : Jan 7, 2024, 7:30 am IST
SHARE ARTICLE
Hukamnama Sahib
Hukamnama Sahib

ੴ☬ ਸਤਿਗੁਰ ਪ੍ਰਸਾਦਿ ॥

Ajj da Hukamnama Sri Darbar Sahib Today:  ੴ☬ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਐਤਵਾਰ, ੨੩ ਪੋਹ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੨੭)

 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ☬ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ ।

ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement