
ਸਲੋਕੁ ਮ; ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਸਲੋਕੁ ਮ; ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਵੀਰਵਾਰ, ੨੩ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੪੬)