ਅੱਜ ਦਾ ਹੁਕਮਨਾਮਾ (7 ਮਾਰਚ 2023)
Published : Mar 7, 2023, 6:59 am IST
Updated : Mar 7, 2023, 6:59 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥

ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

ਤੁਮ ਘਰਿ ਆਵਹੁ ਮੇਰੇ ਮੀਤ ॥

ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਮੰਗਲਵਾਰ, ੨੩ ਫੱਗਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੮)

 

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ । ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ।੧।ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।ਰਹਾਉ।

(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ । ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ । ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੪।੪।੨੮।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement