ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 7 ਅਪ੍ਰੈਲ 2021)
Published : Apr 7, 2021, 6:50 am IST
Updated : Apr 7, 2021, 6:51 am IST
SHARE ARTICLE
  Hukamnama Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੪ ॥

ਸੂਹੀ ਮਹਲਾ ੪ ॥

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

Sri Darbar Sahib AmritsarSri Darbar Sahib Amritsar

ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥

ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥

ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥

ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

SRI DARBAR SAHIBSRI DARBAR SAHIB

ਬੁੱਧਵਾਰ, ੨੫ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ ੭੩੧)

ਪੰਜਾਬੀ ਵਿਆਖਿਆ :

ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ ।

SRI DARBAR SAHIBSRI DARBAR SAHIB

ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement