Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (07 ਅਪ੍ਰੈਲ 2025)
Published : Apr 7, 2025, 6:18 am IST
Updated : Apr 7, 2025, 6:18 am IST
SHARE ARTICLE
Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

 

Ajj da Hukamnama Sri Darbar Sahib: ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

 ੴ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਰਾਗ ਬਿਲਾਵਲੁ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ॥੧॥ ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ॥੧॥ ਰਹਾਉ॥ (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ॥੨॥੧॥੬੫॥

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement