
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥
ਵਾਜੇ ਅਨਹਦ ਤੂਰੇ ॥
ਸਰਬ ਕਲਿਆਣ ਪ੍ਰਭਿ ਕੀਨੇ ॥
ਕਰਿ ਕਿਰਪਾ ਆਪਿ ਦੀਨੇ ॥੧॥
ਬੇਦਨ ਸਤਿਗੁਰਿ ਆਪਿ ਗਵਾਈ ॥
ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥
ਜੋ ਮੰਗਹਿ ਸੋ ਲੇਵਹਿ ॥
ਪ੍ਰਭ ਅਪਣਿਆ ਸੰਤਾ ਦੇਵਹਿ ॥
ਹਰਿ ਗੋਵਿਦੁ ਪ੍ਰਭਿ ਰਾਖਿਆ ॥
ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥
ਮੰਗਲਵਾਰ, ੨੩ ਸਾਵਣ (ਸੰਮਤ ੫੫੦ ਨਾਨਕਸ਼ਾਹੀ) ੭ ਅਗਸਤ, ੨੦੧੮ (ਅੰਗ: ੬੨੬)