ਅੱਜ ਦਾ ਹੁਕਮਨਾਮਾ (7 ਅਗਸਤ)
Published : Aug 7, 2022, 6:47 am IST
Updated : Aug 7, 2022, 6:47 am IST
SHARE ARTICLE
 Sachkhand Sri Harmandir Sahib
Sachkhand Sri Harmandir Sahib

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

 

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥

ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥

ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥

ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥

 

Harmandir SahibHarmandir Sahib

ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥

ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥

ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥

ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥

ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥

ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥

ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥

ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥

ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

 

Harmandir SahibHarmandir Sahib

 

ਐਤਵਾਰ, ੨੩ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੭ ਅਗਸਤ, ੨੦੨੨ (ਅੰਗ: ੮੫੯)

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ—ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

 

Harmandir Sahib Harmandir Sahib

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement