ਖ਼ਬਰਾਂ |

ਤਾਜ਼ਾ |

ਅੱਜ ਦਾ ਹੁਕਮਨਾਮਾ (7 ਅਗਸਤ 2023)

By : KOMALJEET

Published : Aug 7, 2023, 7:21 am IST
Updated : Aug 7, 2023, 7:23 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਸੋਮਵਾਰ, ੨੩ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੭੬)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥

ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥

ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement