
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥
ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥
ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥
ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
ਅਸਮਾਨ ਮਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥
ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥
ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਸ਼ਨਿਚਰਵਾਰ, ੨੨ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੭ ਸਤੰਬਰ, ੨੦੧੯ (ਅੰਗ: ੭੨੭