ਅੱਜ ਦਾ ਹੁਕਮਨਾਮਾ
Published : Sep 7, 2020, 7:16 am IST
Updated : Sep 8, 2020, 7:31 am IST
SHARE ARTICLE
Darbar Sahib
Darbar Sahib

ਸਲੋਕ ॥

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

Darbar Sahib

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

Darbar SahibDarbar Sahib

ਸੋਮਵਾਰ, ੨੩ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੬)

ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ ।

Darbar SahibDarbar Sahib

ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ ।

Darbar SahibDarbar Sahib

ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Location: India, Punjab, Amritsar

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement