ਅੱਜ ਦਾ ਹੁਕਮਨਾਮਾ (7 ਸਤੰਬਰ 2022)
Published : Sep 7, 2022, 6:54 am IST
Updated : Sep 7, 2022, 6:54 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਧਨਾਸਰੀ ਮਹਲਾ ੫॥

 

ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਬੁੱਧਵਾਰ, ੨੨ ਭਾਦੋਂ (ਸੰਮਤ ੫੫੪ ਨਾਨਕਸ਼ਾਹੀ) ੭ ਸਤੰਬਰ, ੨੦੨੨ (ਅੰਗ: ੬੭੬)

 

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ।

ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement