Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (7 ਸਤੰਬਰ 2025)
Published : Sep 7, 2025, 6:13 am IST
Updated : Sep 7, 2025, 6:14 am IST
SHARE ARTICLE
Darbar Sahib
Darbar Sahib

Ajj da Hukamnama Sri Darbar Sahib: ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥

ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥

ਜਗਦੀਸ ਸੇਵਉ ਮੈ ਅਵਰੁ ਨ ਕਾਜਾ॥

ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥

ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥

ਜੀਵਣ ਮਰਣੁ ਕੋ ਸਮਸਰਿ ਵੇਖੈ॥ ਬਹੁੜਿ ਨ ਮਰੈ ਨਾ ਜਮੁ ਪੇਖੈ॥੨॥

ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥ ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ॥ ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ), ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ। ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement