
ਸਲੋਕੁ ਮ; ੩ ॥ ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
ਸਲੋਕੁ ਮ; ੩ ॥
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥
ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥
ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥
ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥
ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮ; ੩ ॥
ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥
ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥
ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥
ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥
ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥
ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥
ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥
ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥
ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
ਐਤਵਾਰ, ੨੧ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੮੬)