ਅੱਜ ਦਾ ਹੁਕਮਨਾਮਾ
Published : Oct 7, 2020, 7:11 am IST
Updated : Oct 7, 2020, 7:12 am IST
SHARE ARTICLE
Sri Darbar Sahib Amritsar
Sri Darbar Sahib Amritsar

ਸਲੋਕੁ ਮ; ੩ ॥

ਸਲੋਕੁ ਮ; ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ; ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਬੁੱਧਵਾਰ, ੨੨ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੭ ਅਕਤੂਬਰ, ੨੦੨੦ (ਅੰਗ: ੬੪੫)

Darbar SahibDarbar Sahib

ਪੰਜਾਬੀ ਵਿਆਖਿਆ:
ਸਲੋਕੁ ਮ; ੩ ॥
ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ।

Darbar SahibDarbar Sahib

ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥

Darbar SahibDarbar Sahib

ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement