ਅੱਜ ਦਾ ਹੁਕਮਨਾਮਾ (7 ਅਕਤੂਬਰ 2023)
Published : Oct 7, 2023, 6:53 am IST
Updated : Oct 7, 2023, 6:54 am IST
SHARE ARTICLE
Sri Darbar Sahib
Sri Darbar Sahib

ਆਸਾ ॥

 

ਆਸਾ ॥

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

ਅਹਿਰਖ ਵਾਦੁ ਨ ਕੀਜੈ ਰੇ ਮਨ ॥

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥

ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥

ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

ਸ਼ਨਿਚਰਵਾਰ, ੨੧ ਅੱਸੂ (ਸੰਮਤ ੫੫੫ ਨਾਨਕਸ਼ਾਹੀ) ੭ ਅਕਤੂਬਰ, ੨੦੨੩ (ਅੰਗ: ੪੭੯)

 

ਪੰਜਾਬੀ ਵਿਆਖਿਆ:

ਆਸਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩।

ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement