ਅੱਜ ਦਾ ਹੁਕਮਨਾਮਾ
Published : Nov 7, 2020, 7:07 am IST
Updated : Nov 8, 2020, 7:07 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੪ ਘਰੁ ੬

ਸੂਹੀ ਮਹਲਾ ੪ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਸ਼ਨਿੱਚਰਵਾਰ, ੨੨ ਕੱਤਕ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੩)

ਪੰਜਾਬੀ ਵਿਆਖਿਆ:
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ।੧। ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।੧।ਰਹਾਉ।

Darbar SahibDarbar Sahib

ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ।੨। ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ ।

Darbar SahibDarbar Sahib

ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ।੩। ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ।੪।੧।੮।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement