ਅੱਜ ਦਾ ਹੁਕਮਨਾਮਾ (7 ਨਵੰਬਰ 2022)
Published : Nov 7, 2022, 6:49 am IST
Updated : Nov 7, 2022, 6:49 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸੋਰਠਿ ਮਹਲਾ ੪ ॥

 

ਸੋਰਠਿ ਮਹਲਾ ੪ ॥

ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਸੋਮਵਾਰ, ੨੨ ਕੱਤਕ (ਸੰਮਤ ੫੫੪ ਨਾਨਕਸ਼ਾਹੀ) ੭ ਨਵੰਬਰ, ੨੦੨੨ (ਅੰਗ : ੬੦੫)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੪ ॥

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ । ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ ।

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ।ਰਹਾਉ। ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ । ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ।੨।

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ । ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ । ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ । ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ।੩। ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ । ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ । ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ।੪।੪।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM
Advertisement