ਅੱਜ ਦਾ ਹੁਕਮਨਾਮਾ
Published : Dec 7, 2020, 7:05 am IST
Updated : Dec 7, 2020, 7:05 am IST
SHARE ARTICLE
  Hukamnama Sri Darbar Sahib Amritsar
Hukamnama Sri Darbar Sahib Amritsar

ਸੂਹੀ ਮਹਲਾ ੪ ਘਰੁ ੭

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ॥

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ॥

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥

Darbar SahibDarbar Sahib

ਮੈ ਹੁਰ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥

ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥

ਬਕਰੀ ਸਿੰਘੁ ਇਕਤੈ ਥਾਹਿ ਰਾਖੇ ਮਨ ਹਰਿ ਜਪਿ ਭ੍ਰਮ ਭਉ ਦੂਰਿ ਕੀਜੈ ॥੩॥

ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥

ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਸੋਮਵਾਰ, ੨੩ ਮੱਘਰ (ਸੰਮਤ ੫੫੨ ਨਾਨਕਸ਼ਾਹੀ) ੭ ਦਸੰਬਰ, ੨੦੨੦ (ਅੰਗ: ੭੩੫)

Darbar SahibDarbar Sahib

ਸੂਹੀ ਮਹਲਾ ੪ ਘਰੁ ੭

ੴ ਸਤਿਗੁਰ ਪ੍ਰਸਾਦਿ॥

ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ।੧। ਰਹਾਉ। ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ।

Darbar SahibDarbar Sahib

ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨। ਹੇ ਮੇਰੇ ਮਨ! ਵੇਖ, ਪਾਣੀ ਦੇ ਵਿਚ ਹੀ ਧਰਤੀ ਹੈ, ਧਰਤੀ ਦੇ ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, ਮਾਲਕ-ਪ੍ਰਭੂ ਨੇ, ਮਾਨੋ ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਭਰਮ ਦੂਰ ਕਰ ਲਿਆ ਕਰ।੩। ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵ@ਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਉਂਦਾ ਹੈ, ਜਿੰਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ ਮਨੁੱਖ ਦੇ ਪੈਰਾਂ ਹੇਠੋਂ ਮੌਤ ਆਉਣ ਤੇ ਉਸ ਦੇ ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement