ਅੱਜ ਦਾ ਹੁਕਮਨਾਮਾਂ
Published : Mar 8, 2019, 7:27 am IST
Updated : Mar 8, 2019, 7:27 am IST
SHARE ARTICLE
Sri Harmandir Sahib
Sri Harmandir Sahib

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭

ੴ ਸਤਿਗੁਰ ਪ੍ਰਸਾਦਿ॥

ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੀ ਅਨੂਪਾ ॥੧॥ ਰਹਾਉ ॥

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਸ਼ੁੱਕਰਵਾਰ, ੨੪ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੮੨੧)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement