Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (8 ਮਾਰਚ 2024)
Published : Mar 8, 2024, 7:22 am IST
Updated : Mar 8, 2024, 7:22 am IST
SHARE ARTICLE
Hukamnama Sahib
Hukamnama Sahib

ਆਸਾ॥

Ajj da Hukamnama Sri Darbar Sahib Today: ਆਸਾ॥

ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥

ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥

ਜਤ੍ਰ ਜਾਉ ਤਤ ਬੀਠਲੁ ਭੈਲਾ ॥

ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥

ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥

ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥

ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥

ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥

ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥

ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥

ਸ਼ੁੱਕਰਵਾਰ, ੨੫ ਫੱਗਣ (ਸੰਮਤ ੫੫੫ ਨਾਨਕਸ਼ਾਹੀ)

(ਅੰਗ: ੪੮੫)

ਪੰਜਾਬੀ ਵਿਆਖਿਆ:

ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ । (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ? ।੧।

ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ ।੧।ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ? ।੨।

ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ? ।੩। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ । ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ—(ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ ।੪।੨।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement