ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ( 8 ਅਪ੍ਰੈਲ 2021)
Published : Apr 8, 2021, 6:50 am IST
Updated : Apr 8, 2021, 6:50 am IST
SHARE ARTICLE
  Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੧॥

ਧਨਾਸਰੀ ਮਹਲਾ ੧॥

ਕਾਇਆ ਕਾਗਦੁ ਮਨੁ ਪਰਵਾਣਾ ॥

ਸਿਰ ਕੇ ਲੇਖ ਨ ਪੜੈ ਇਆਣਾ ॥

ਦਰਗਹ ਘੜੀਅਹਿ ਤੀਨੇ ਲੇਖ ॥

ਖੋਟਾ ਕਾਮਿ ਨ ਆਵੈ ਵੇਖੁ ॥੧॥

ਨਾਨਕ ਜੇ ਵਿਚਿ ਰੁਪਾ ਹੋਇ ॥

ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

SRI DARBAR SAHIBSRI DARBAR SAHIB

ਕਾਦੀ ਕੂੜੁ ਬੋਲਿ ਮਲੁ ਖਾਇ ॥

ਬ੍ਰਾਹਮਣੁ ਨਾਵੈ ਜੀਆ ਘਾਇ ॥

ਜੋਗੀ ਜੁਗਤਿ ਨ ਜਾਣੈ ਅੰਧੁ ॥

ਤੀਨੇ ਓਜਾੜੇ ਕਾ ਬੰਧੁ ॥੨॥

ਸੋ ਜੋਗੀ ਜੋ ਜੁਗਤਿ ਪਛਾਣੈ ॥

ਗੁਰ ਪਰਸਾਦੀ ਏਕੋ ਜਾਣੈ ॥

ਕਾਜੀ ਸੋ ਜੋ ਉਲਟੀ ਕਰੈ ॥

ਗੁਰ ਪਰਸਾਦੀ ਜੀਵਤੁ ਮਰੈ ॥

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

ਆਪਿ ਤਰੈ ਸਗਲੇ ਕੁਲ ਤਾਰੈ ॥੩॥

ਦਾਨਸਬੰਦੁ ਸੋਈ ਦਿਲਿ ਧੋਵੈ ॥

ਮੁਸਲਮਾਣੁ ਸੋਈ ਮਲੁ ਖੋਵੈ ॥

ਪੜਿਆ ਬੂਝੈ ਸੋ ਪਰਵਾਣੁ ॥

ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

SRI DARBAR SAHIBSRI DARBAR SAHIB

ਵੀਰਵਾਰ, ੨੬ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੬੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧॥

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ ।

Sri Darbar Sahib Sri Darbar Sahib

ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement